Home » ਅੱਜ ਚੰਡੀਗੜ੍ਹ, ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ, ਬੀ.ਸੀ. ਵਿੰਗ ਅਤੇ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।

ਅੱਜ ਚੰਡੀਗੜ੍ਹ, ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ, ਬੀ.ਸੀ. ਵਿੰਗ ਅਤੇ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।

by Gurdeep Singh

ਇਸ ਦੌਰਾਨ ਆਗਾਮੀ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕਰਨ ਦੇ ਨਾਲ਼ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਉਪਰੰਤ ਲੋਕ ਹਿਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸੇ ਦੌਰਾਨ ਹਲਕਾਵਾਰ ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਤੋਂ ਮਿਲ ਰਹੇ ਸੁਝਾਵਾਂ, ਉਨ੍ਹਾਂ ਦੀਆਂ ਪ੍ਰਮੁੱਖ ਲੋੜਾਂ ਅਤੇ ਇੱਛਾਵਾਂ ਨੂੰ ਪਾਰਟੀ ਦੇ ਮੈਨੀਫ਼ੈਸਟੋ ਵਿੱਚ ਸ਼ਾਮਲ ਕਰਨ ਸਬੰਧੀ ਵੀ ਚਰਚਾ ਕੀਤੀ, ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੀਆਂ ਉਮੀਦਾਂ ਅਨੁਸਾਰ ਮੈਨੀਫ਼ੈਸਟੋ ਤਿਆਰ ਕੀਤਾ ਜਾ ਸਕੇ।

ਪੰਜਾਬ ਦੀ ਭਲਾਈ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀਆਂ ਪਹਿਲਕਦਮੀਆਂ ਦੀ ਸੂਚੀ ਵਿੱਚ ਸਭ ਤੋਂ ਉੱਤੇ ਹੈ, ਅਤੇ ਇਸ ਨੂੰ ਯਕੀਨੀ ਬਣਾਉਣ ਲਈ ਅਸੀਂ ਦਿਲੋਂ ਵਚਨਬੱਧ ਹਾਂ।

You may also like

Leave a Comment