Home » ਉੜਮੁੜ ਟਾਂਡਾ, ਹੁਸ਼ਿਆਰਪੁਰ

ਉੜਮੁੜ ਟਾਂਡਾ, ਹੁਸ਼ਿਆਰਪੁਰ

by Gurdeep Singh

ਅੱਜ ਸ. ਬਲਵਿੰਦਰ ਸਿੰਘ ਜੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਜਨਵਰੀ 2026 ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਬਲਵਿੰਦਰ ਸਿੰਘ ਦਾ ਆਪਣੀ ਹਾਰਡਵੇਅਰ ਦੀ ਦੁਕਾਨ ’ਤੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨਾਲ ਜੁੜੇ ਐੱਸ.ਐੱਚ.ਓ. ਦਾ ਨਾਮ ਐੱਫ.ਬੀ.ਆਈ. ਦੀ ਕਾਰਵਾਈ ਵਿੱਚ ਸਾਹਮਣੇ ਆਉਣਾ ਵੀ ਬੇਹੱਦ ਗੰਭੀਰ ਮਾਮਲਾ ਹੈ।

ਜਦੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਸਮਰਥਕ ਦੀ ਹੱਤਿਆ ਹੋ ਜਾਵੇ ਅਤੇ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਨਾਮ ਵੀ ਸਾਹਮਣੇ ਆਵੇ, ਤਾਂ ਸਰਕਾਰ ਦੀ ਜਵਾਬਦੇਹੀ ਹੋਰ ਵੀ ਵੱਧ ਜਾਂਦੀ ਹੈ। ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕਰਕੇ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

You may also like

Leave a Comment