ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਵਿਅਕਤੀਆਂ ਨੇ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਉਹ ਜਲਦ ਤੋਂ ਜਲਦ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ।
ਨਗਰ ਨਿਗਮ ਅਬੋਹਰ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਪ੍ਰਾਪਰਟੀ ਧਾਰਕਾਂ ਵੱਲੋ ਸਾਲ 2024-25 ਦੇ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਹੀਂ ਕੀਤੀ ਹੈ। ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 30 ਸਤੰਬਰ 2024 ਤੱਕ ਸਬੰਧਤ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦਫਤਰ ਵਿਖੇ ਜਾ ਕੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਉਕਤ ਵਿਤੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਸਰਕਾਰ ਵਲੋ ਪ੍ਰਾਪਰਟੀ ਟੈਕਸ ਦੀ ਬਣਦੀ ਰਕਮ ਉਪਰ 10 ਫੀਸਦੀ ਛੋਟ ਦਿੱਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਸ਼ਹਿਰਾਂ ਦੇ ਜਿਨ੍ਹਾ ਵਿਅਕਤੀਆਂ ਨੇ ਆਪਣੀਆਂ ਦੁਕਾਨਾਂ, ਮਕਾਨਾਂ, ਵਪਾਰਿਕ ਅਦਾਰਿਆ ਆਦਿ ਦਾ ਪ੍ਰਾਪਰਟੀ ਟੈਕਸ ਸਾਲ 2013-14 ਤੋਂ ਲੈ ਕੇ ਹੁਣ ਤੱਕ ਜਮ੍ਹਾਂ ਨਹੀਂ ਕਰਵਾਇਆ ਗਿਆ ਉਹ ਵਿਅਕਤੀ ਆਪਣੀਆਂ ਪ੍ਰਾਪਰਟੀਆਂ ਦਾ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਜ਼ੇਕਰ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਜਮਾ ਨਹੀਂ ਕਰਵਾਇਆ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |